Gulf Akashbani

Saturday, June 27, 2026 3:58 AM

ਸ਼ੁੱਕਰਵਾਰ, ੧੨ ਹਾੜ (ਸੰਮਤ ੫੫੮ ਨਾਨਕਸ਼ਾਹੀ)

Home / ਕਤਰ / ਕਤਰ ਵਿੱਚ ਭਿਆਨਕ ਧਮਾਕਾ: 13 ਦੀ ਮੌਤ, ਭਾਰਤੀ ਨਾਗਰਿਕਾਂ ਦੀ ਵੀ ਗਈ ਜਾਨ

ਕਤਰ ਵਿੱਚ ਭਿਆਨਕ ਧਮਾਕਾ: 13 ਦੀ ਮੌਤ, ਭਾਰਤੀ ਨਾਗਰਿਕਾਂ ਦੀ ਵੀ ਗਈ ਜਾਨ

ਕਤਰ: ਕਤਰ ਦੇ ਰਾਸ ਲਫ਼ਫਾਨ ਇੰਡਸਟਰੀਅਲ ਸਿਟੀ ਵਿੱਚ ਇੱਕ ਗੈਸ ਫੈਕਟਰੀ ਵਿੱਚ ਭਿਆਨਕ ਧਮਾਕਾ ਹੋਇਆ, ਜਿਸ ਕਾਰਨ ਘੱਟੋ-ਘੱਟ 54 ਲੋਕ ਜ਼ਖਮੀ ਹੋ ਗਏ ਜਿੰਨਾ ਵਿੱਚ ਕੁਝ ਭਾਰਤੀ ਲੋਕ ਵੀ ਸ਼ਾਮਿਲ ਦੱਸੇ ਜਾ ਰਹੇ ਹਨ ਅਤੇ ਸ਼ੁਰੂਆਤੀ ਜਾਣਕਾਰੀ ਅਨੁਸਾਰ ਕਈ ਲੋਕ ਲਾਪਤਾ ਵੀ ਦੱਸੇ ਗਏ। ਧਮਾਕੇ ਤੋਂ ਬਾਅਦ ਤੁਰੰਤ ਰਾਹਤ ਅਤੇ ਬਚਾਵ ਕੰਮ ਸ਼ੁਰੂ ਕਰ ਦਿੱਤਾ ਗਿਆ।

ਕਤਰ ਦੇ ਗ੍ਰਹਿ ਮੰਤਰਾਲੇ ਮੁਤਾਬਕ, ਇਹ ਹਾਦਸਾ ਇੱਕ ਤਕਨੀਕੀ ਖ਼ਰਾਬੀ ਕਾਰਨ ਵਾਪਰਿਆ। ਧਮਾਕੇ ਤੋਂ ਬਾਅਦ ਅੱਗ ਲੱਗ ਗਈ ਅਤੇ ਦੂਰ ਤੱਕ ਧੂੰਆਂ ਹੀ ਧੂੰਆਂ ਨਜ਼ਰ ਆਇਆ। ਮੌਕੇ ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਧਮਾਕਾ ਇੰਨਾ ਤੇਜ਼ ਸੀ ਕਿ ਇਸ ਦੀ ਆਵਾਜ਼ ਕਈ ਕਿਲੋਮੀਟਰ ਤੱਕ ਸੁਣੀ ਗਈ।

ਬਾਅਦ ਵਿੱਚ ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਕਈ ਲੋਕਾਂ ਦੀ ਮੌਤ ਵੀ ਹੋਈ ਹੈ ਅਤੇ ਜ਼ਖਮੀਆਂ ਦੀ ਗਿਣਤੀ ਵੱਧ ਸਕਦੀ ਹੈ। ਜ਼ਖਮੀ ਲੋਕਾਂ ਨੂੰ ਨੇੜੇ ਦੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਇਹ ਧਮਾਕਾ ਇੱਕ ਵੱਡੇ ਗੈਸ ਪਲਾਂਟ ਵਿੱਚ ਹੋਇਆ, ਜੋ ਕਤਰ ਦੀ ਊਰਜਾ ਉਦਯੋਗ ਲਈ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ। ਇਹ ਇਲਾਕਾ ਦੁਨੀਆ ਦੇ ਸਭ ਤੋਂ ਵੱਡੇ LNG ਕੇਂਦਰਾਂ ਵਿੱਚੋਂ ਇੱਕ ਹੈ।

ਸਰਕਾਰ ਨੇ ਕਿਹਾ ਹੈ ਕਿ ਇਹ ਇੱਕ ਹਾਦਸਾ ਹੈ ਅਤੇ ਕਿਸੇ ਤਰ੍ਹਾਂ ਦੀ ਸਾਜ਼ਿਸ਼ ਜਾਂ ਹਮਲੇ ਦੇ ਕੋਈ ਸਬੂਤ ਨਹੀਂ ਮਿਲੇ। ਨਾਲ ਹੀ ਇਹ ਵੀ ਦੱਸਿਆ ਗਿਆ ਕਿ ਇਸ ਘਟਨਾ ਦਾ ਦੇਸ਼ ਦੇ ਗੈਸ ਨਿਰਯਾਤ ‘ਤੇ ਕੋਈ ਵੱਡਾ ਅਸਰ ਨਹੀਂ ਪਵੇਗਾ।

ਫਿਲਹਾਲ ਇਸ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਅਧਿਕਾਰੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਇਹ ਤਕਨੀਕੀ ਖ਼ਰਾਬੀ ਕਿਵੇਂ ਹੋਈ।

Tagged:

Leave a Reply

Your email address will not be published. Required fields are marked *